Hukamnama Sri Darbar Sahib, Amritsar, Date 13 February 2019 Ang 666

ਹੁਕੰਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਜੀ ਤੋਂ ੧੩/੦੨/੨੦੧੯ /੦੧ ਫਲਗੁਣਿ ਸੰਮਤ ਨਾਨਕਸ਼ਾਹੀ ੫੫੦ ਦਿਨ ਬੁੱਧਵਾਰ 

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਉ ਅੰਗ ੬੬੬

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ {ਪੰਨਾ 666}
ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ..



Hukamnama Sri Darbar Sahib, Amritsar, Date 13 February 2019 Ang 666 Hukamnama Sri Darbar Sahib, Amritsar, Date 13 February 2019 Ang 666 Reviewed by Rajvir Kaur on February 12, 2019 Rating: 5

No comments:

Powered by Blogger.