Hukamnama Sri Darbar Sahib, Amritsar, Date 08 February 2019 Ang 523

 Hukamnama Sri Darbar Sahib, Amritsar, Date 08 February 2019 Ang 523

ਸਲੋਕ ਮ: ੫ ॥ ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥
 

(ਵਿਘਨਾਂ ਵਿਕਾਰਾਂ ਤੋਂ) ਪਰਮੇਸਰ ਨੇ ਆਪ (ਆਪਣੇ ਸੇਵਕ ਨੂੰ) ਸਦਾ ਹੀ ਬਚਾਇਆ ਹੈ, (ਜਿਸ ਸੇਵਕ ਦੀ ਪ੍ਰਭੂ ਨੇ ਰੱਖਿਆ ਕੀਤੀ ਹੈ, ਉਸ ਨੂੰ) ਸਤਿਗੁਰੂ ਨੇ ਪ੍ਰਭੂ ਨਾਮ ਦਿੱਤਾ ਹੈ, (ਉਸ ਸੇਵਕ ਨੇ) ਨਾਮ-ਅੰਮ੍ਰਿਤ ਚੱਖਿਆ ਹੈ, (ਉਸ ਨੂੰ) ਅਮੋਲਕ ਸਤ-ਸੰਗ (ਮਿਲਿਆ ਹੈ, ਜਿਥੇ) ਹਰ ਵੇਲੇ (ਉਹ ਸੇਵਕ) ਹਰੀ ਦੇ ਗੁਣ ਚੇਤੇ ਕਰਦਾ ਹੈ, ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ (ਭਾਵ, ਸਾਰੀਆਂ ਵਾਸ਼ਨਾਂ ਮਿਟ ਜਾਂਦੀਆਂ ਹਨ, ਤੇ) ਉਹ ਜੂਨਾਂ ਵਿਚ ਨਹੀਂ ਭਟਕਦਾ। ਪਰ ਇਹ ਸਾਰੀ ਮੇਹਰ ਕਰਤਾਰ ਦੇ ਹੱਥ ਵਿਚ ਹੈ, ਜੋ ਉਹੀ ਆਪ (ਆਪਣੇ ਲਈ ਸਿਮਰਨ ਦਾ) ਵਸੀਲਾ ਪੈਦਾ ਕਰਦਾ ਹੈ। ਨਾਨਕ (ਭੀ, ਉਸੇ ਦੇ ਦਰ ਤੋਂ) ਦਾਨ ਮੰਗਦਾ ਹੈ ਕਿ (ਨਾਨਕ ਭੀ) ਸੰਤਾਂ ਦੀ ਚਰਨ-ਧੂੜ ਲੈ ਕੇ (ਭਾਵ, ਸਾਧ ਸੰਗਤਿ ਵਿਚ ਰਹਿ ਕੇ, ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏ।੧।


 
Hukamnama Sri Darbar Sahib, Amritsar, Date 08 February 2019 Ang 523 Hukamnama Sri Darbar Sahib, Amritsar, Date 08 February 2019 Ang 523 Reviewed by Rajvir Kaur on February 07, 2019 Rating: 5

No comments:

Powered by Blogger.